ਪਟਿਆਲਾ ਦੇ ਨਵੇਂ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਵਾਲ ਨਾਲ ਮੁਲਾਕਾਤ ਕੀਤੀ।

ਅੱਜ ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਦੇ ਕੌਮੀ ਪ੍ਰਧਾਨ ਸ਼੍ਰੀ ਪਵਨ ਕੁਮਾਰ ਗੁਪਤਾ ਦੇ ਨਿਰਦੇਸ਼ਾਂ ‘ਤੇ ਸ਼ਿਵ ਸੈਨਾ ਹਿੰਦੁਸਤਾਨ ਦੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਨਗਰ ਨਿਗਮ ਪਟਿਆਲਾ ਦੇ ਨਵੇਂ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਵਾਲ ਆਈ.ਏ. ਐੱਸ. ਨਾਲ ਮੁਲਾਕਾਤ ਕੀਤੀ। ਜਿਸ ਵਿੱਚ ਸ਼ਿਵ ਸੈਨਾ ਹਿੰਦੁਸਤਾਨ ਦੇ ਵਫ਼ਦ ਨੇ ਸ਼ਹਿਰ ਵਿੱਚ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਜਿਸ ਵਿਚ ਮੁੱਖ ਤੌਰ ‘ਤੇ ਵੱਧ ਰਹੀ ਟ੍ਰੈਫਿਕ ਸਮੱਸਿਆ, ਸਟਰੀਟ ਲਾਈਟਾਂ ਦਾ ਮਸਲਾ, ਟੁੱਟੀਆਂ ਸੜਕਾਂ, ਗੁਰਦੁਆਰਾ ਦੂਖ ਨਿਵਾਰਨ ਸਾਹਿਬ ਨੇੜੇ ਟ੍ਰੈਫਿਕ ਦੀ ਸਮੱਸਿਆ, ਸ਼੍ਰੀ ਕਾਲੀ ਮਾਤਾ ਮੰਦਿਰ ਦੇ ਸਾਹਮਣੇ ਮਾਲ ਰੋਡ ‘ਤੇ ਟ੍ਰੈਫਿਕ ਜਾਮ ਦੀ ਸਮੱਸਿਆ ਅਤੇ ਗੇਟ ਨੰਬਰ 23 ਜਾਂ 24 ਦੀ ਉਸਾਰੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਜਿਸ ਨੂੰ ਸ਼੍ਰੀ ਅਦਿੱਤਿਆ ਡੇਚਵਾਲ ਆਈ.ਏ.ਐਸ ਨਗਰ ਨਿਗਮ ਕਮਿਸ਼ਨਰ ਪਟਿਆਲਾ ਨੇ ਬੜੇ ਧਿਆਨ ਨਾਲ ਸੁਣਿਆ ਅਤੇ ਇਨ੍ਹਾਂ ਮਸਲਿਆਂ ‘ਤੇ ਤੁਰੰਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ।ਇਸ ਮੀਟਿੰਗ ਵਿੱਚ ਮੁੱਖ ਤੌਰ ‘ਤੇ ਸ਼੍ਰੀ ਕ੍ਰਿਸ਼ਨ ਕੁਮਾਰ ਗਾਬਾ ਪੰਜਾਬ ਪ੍ਰਧਾਨ ਹਿੰਦੁਸਤਾਨ ਵਪਾਰ ਸੈਨਾ ਸ਼ਿਵ ਸੈਨਾ ਹਿੰਦੁਸਤਾਨ, ਸ਼੍ਰੀ ਸ਼ਮਾ ਕਾਂਤ ਪਾਂਡੇ ਮੀਤ ਪ੍ਰਧਾਨ ਸ. ਪੰਜਾਬ ਸ਼ਿਵ ਸੈਨਾ ਹਿੰਦੁਸਤਾਨ ਅਤੇ ਇੰਚਾਰਜ ਉੱਤਰ ਪ੍ਰਦੇਸ਼ ਅਤੇ ਸ਼੍ਰੀ ਪੰਕਜ ਗੌੜ ਐਡਵੋਕੇਟ ਪੰਜਾਬ ਪ੍ਰਧਾਨ ਹਿੰਦੁਸਤਾਨ ਐਡਵੋਕੇਟ ਕਾਨੂੰਨੀ ਸੈਨਾ ਪੰਜਾਬ ਸ਼ਿਵ ਸੈਨਾ ਹਿੰਦੁਸਤਾਨ ਆਦਿ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ।