21ਵੇਂ ਸਥਾਪਨਾ ਦਿਵਸ 30 ਮਾਰਚ 2024 ਨੂੰ

0
 ਇਸ ਮੀਟਿੰਗ ਵਿੱਚ ਸ਼ਿਵ ਸੈਨਾ ਹਿੰਦੁਸਤਾਨ ਦੇ 21ਵੇਂ ਸਥਾਪਨਾ ਦਿਵਸ ਨੂੰ ਸ਼ਾਨੋ-ਸ਼ੌਕਤ ਨਾਲ ਮਨਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।  ਇਸ ਵਾਰ 21ਵਾਂ ਸਥਾਪਨਾ ਦਿਵਸ 30 ਮਾਰਚ 2024 ਨੂੰ ਸਵੇਰੇ 10:00 ਵਜੇ ਪਟਿਆਲਾ ਦੇ ਪ੍ਰਸਿੱਧ ਸ਼੍ਰੀ ਭੂਤਨਾਥ ਜੀ ਦੇ ਮੰਦਰ ਵਿੱਚ ਵਿਸ਼ਾਲ ਹਵਨ ਯੱਗ ਕਰਵਾ ਕੇ ਮਨਾਉਣ ਦਾ ਫੈਸਲਾ ਕੀਤਾ ਗਿਆ।
 ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਸ੍ਰੀ ਪਵਨ ਗੁਪਤਾ ਨੇ ਦੇਸ਼ ਭਰ ਦੇ ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂਆਂ ਅਤੇ ਸਮੂਹ ਸੂਬਾ ਪ੍ਰਧਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਰਾਜ ਅਤੇ ਜ਼ਿਲ੍ਹਾ ਪੱਧਰ ‘ਤੇ ਅਜਿਹੇ ਸਮਾਗਮ ਕਰਵਾਉਣ ਲਈ ਯਤਨ ਕਰਨ ।21ਵਾਂ ਸਥਾਪਨਾ ਦਿਵਸ ਧਾਰਮਿਕ ਰੀਤੀ-ਰਿਵਾਜਾਂ ਨਾਲ ਮਨਾਇਆ ਜਾਵੇ।
ਇਸ ਮੌਕੇ  ਪਾਰਟੀ ਦੇ ਵਰਕਰਾਂ ਨੂੰ ਸ਼ਿਵ ਸੈਨਾ ਹਿੰਦੁਸਤਾਨ ਦੇ 21 ਸਾਲਾਂ ਦੇ ਸ਼ਾਨਦਾਰ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸਫ਼ਰ ਬਾਰੇ ਦੱਸਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
  ਉਨ੍ਹਾਂ ਜ਼ਿਲ੍ਹਾ ਪਟਿਆਲਾ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸਵੇਰੇ 10:00 ਵਜੇ ਵੱਡੀ ਗਿਣਤੀ ਵਿੱਚ ਸ੍ਰੀ ਭੂਤਨਾਥ ਮੰਦਰ ਪਟਿਆਲਾ ਵਿਖੇ ਪਹੁੰਚ ਕੇ ਸਨਾਤਨ ਧਰਮ ਦੀ ਮਰਿਆਦਾ ਅਨੁਸਾਰ ਕਰਵਾਏ ਜਾ ਰਹੇ ਹਵਨ ਯੱਗ ਵਿੱਚ ਸ਼ਮੂਲੀਅਤ ਕਰਨ।  ਇਸ ਹਵਨ ਯੱਗ ਉਪਰੰਤ ਪਾਰਟੀ ਦੇ ਕੌਮੀ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂਆਂ ਤੇ ਵਰਕਰਾਂ ਨੂੰ ਪਾਰਟੀ ਦੇ 21 ਸਾਲਾਂ ਦੇ ਸ਼ਾਨਦਾਰ ਸਫ਼ਰ ਬਾਰੇ ਜਾਣਕਾਰੀ ਦੇਣਗੇ।  ਇਸ ਉਪਰੰਤ ਲੰਗਰ ਪ੍ਰਸ਼ਾਦ ਅਤੇ ਲੱਡੂ ਦਾ ਪ੍ਰਸਾਦ ਅਤੁੱਟ ਵਰਤਾਏ ਜਾਣਗੇ।
  ਪਾਰਟੀ ਦੇ 21ਵੇਂ ਸਥਾਪਨਾ ਦਿਵਸ ਨੂੰ ਮਨਾਉਣ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਆਯੋਜਿਤ ਇਸ ਮੀਟਿੰਗ ਵਿੱਚ ਪਾਰਟੀ ਦੇ ਰਾਸ਼ਟਰੀ ਸਲਾਹਕਾਰ ਸ਼੍ਰੀ ਹੇਮਰਾਜ ਗੋਇਲ, ਪਾਰਟੀ ਦੇ ਮਹਿਲਾ ਵਿੰਗ ਦੀ ਉੱਤਰ ਭਾਰਤ ਪ੍ਰਧਾਨ ਸ਼੍ਰੀਮਤੀ ਸਵਰਾਜ ਘੁੰਮਣ ਭਾਟੀਆ, ਸ਼੍ਰੀਮਤੀ ਕਾਂਤਾ ਬਾਂਸਲ ਉਪ ਪ੍ਰਧਾਨ ਉੱਤਰੀ ਭਾਰਤ ਹਿੰਦੁਸਤਾਨ ਮਹਿਲਾ ਸੈਨਾ, ਸ਼੍ਰੀ ਕ੍ਰਿਸ਼ਨ ਕੁਮਾਰ ਗਾਬਾ ਪੰਜਾਬ ਪ੍ਰਧਾਨ ਹਿੰਦੁਸਤਾਨ ਵਪਾਰ ਸੈਨਾ, ਸ਼੍ਰੀ ਸ਼ਮਾਕਾਂਤ ਪਾਂਡੇ ਉਪ ਪ੍ਰਧਾਨ ਪੰਜਾਬ ਜਿਲਾ ਇੰਚਾਰਜ ਪਟਿਆਲਾ ਅਤੇ ਉੱਤਰ ਪ੍ਰਦੇਸ਼ ਇੰਚਾਰਜ, ਐਡਵੋਕੇਟ ਸ਼੍ਰੀ ਪੰਕਜ ਗੌੜ ਪੰਜਾਬ ਪ੍ਰਧਾਨ ਹਿੰਦੁਸਤਾਨ ਐਡਵੋਕੇਟ ਲੀਗਲ ਸੈਨਾ,ਸ਼੍ਰੀ ਰਵਿੰਦਰ ਸਿੰਗਲਾ ਮੀਤ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਪੰਜਾਬ, ਸ਼੍ਰੀ ਅਮਰਜੀਤ ਬੰਟੀ ਪੰਜਾਬ ਚੇਅਰਮੈਨ ਹਿੰਦੁਸਤਾਨ ਯੁਵਾ ਸੈਨਾ, ਸ਼੍ਰੀ ਹਿਤੇਸ਼ ਰਿੰਕੂ ਪੰਜਾਬ ਪ੍ਰਧਾਨ ਆਈ.ਟੀ.ਸੈਨਾ, ਸ਼੍ਰੀਮਤੀ ਹਰਸ਼ ਬਜਾਜ ਜਿਲ੍ਹਾ ਪ੍ਰਧਾਨ ਹਿੰਦੁਸਤਾਨ ਮਹਿਲਾ ਸੈਨਾ ਪਟਿਆਲਾ, ਸ਼੍ਰੀ ਰਾਕੇਸ਼ ਸ਼ਰਮਾ ਜਿਲ੍ਹਾ ਮੀਤ ਪ੍ਰਧਾਨ ਪਟਿਆਲਾ, ਸ਼੍ਰੀ ਨੰਦਲਾਲ ਸ਼ਰਮਾ ਜਿਲ੍ਹਾ. ਮੀਤ ਪ੍ਰਧਾਨ ਪਟਿਆਲਾ, ਹਿੰਦੁਸਤਾਨ ਵਪਾਰ ਸੈਨਾ ਪੁਰਾਣਾ ਬੱਸ ਸਟੈਂਡ ਪਟਿਆਲਾ ਦੇ ਯੂਨਿਟ ਹਿੰਦੁਸਤਾਨ ਵਪਾਰ ਸੈਨਾ ਦੇ ਸ੍ਰੀ ਰਾਜੇਸ਼ ਕੁਮਾਰ, ਸ੍ਰੀ ਤਰੁਣ ਆਹੂਜਾ, ਸ੍ਰੀ ਸੰਜੀਵ ਬਾਬਾ ਅਤੇ ਹੋਰ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *