ਸਰਦਾਰ ਤਰਨਪਾਲ ਸਿੰਘ ਕੋਹਲੀ ਨੇ ਆਪਣੇ ਸਾਥੀਆਂ ਸਮੇਤ ਸ਼ਿਵ ਸੈਨਾ ਨਾਲ ਹੱਥ ਮਿਲਾਇਆ।

0
ਸ਼ਿਵ ਸੈਨਾ ਹਿੰਦੁਸਤਾਨ ਪਟਿਆਲਾ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਸਿੱਖ ਸਮਾਜ ਤੋਂ ਬਹੁਤ ਹੀ ਤਿੱਖੇ ਨੌਜਵਾਨ ਆਗੂ ਸਰਦਾਰ ਤਰਨਪਾਲ ਸਿੰਘ ਕੋਹਲੀ ਨੇ ਆਪਣੇ ਸਾਥੀਆਂ ਸਮੇਤ ਸ਼੍ਰੀ ਪਵਨ ਗੁਪਤਾ ਜੀ ਰਾਸ਼ਟਰੀ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਦਾ ਪ੍ਰਭਾਵ ਅਤੇ ਸੈਨਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸ਼ਿਵ ਸੈਨਾ ਹਿੰਦੁਸਤਾਨ ਵਿਚ ਸ਼ਾਮਲ ਹੋ ਗਏ।
    ਅੱਜ ਸ਼੍ਰੀ ਪਵਨ ਗੁਪਤਾ ਜੀ ਵਿਸ਼ੇਸ਼ ਤੌਰ ‘ਤੇ ਸਰਦਾਰ ਤਰਨਪਾਲ ਸਿੰਘ ਕੋਹਲੀ ਦੇ ਨਿਵਾਸ ਭਾਦਸੋਂ ਚੁੰਗੀ ਨੇੜੇ  ਵਿਖੇ ਇੱਕ ਛੋਟੇ ਜਿਹੇ ਪ੍ਰੋਗਰਾਮ ਵਿੱਚ ਸ਼ਾਮਿਲ ਕਰਨ ਲਈ ਪਹੁੰਚੇ ਅਤੇ ਉਹਨਾਂ ਨੇ ਸਰਦਾਰ ਤਰਨਪਾਲ ਸਿੰਘ ਕੋਹਲੀ ਨੂੰ ਪਾਰਟੀ ਦਾ ਭਗਵਾ ਪਟਕਾ ਪਾ ਕੇ ਪਾਰਟੀ ਵਿੱਚ ਸ਼ਾਮਿਲ ਕੀਤਾ।  ਇਸ ਮੌਕੇ ਉਨ੍ਹਾਂ ਸਰਦਾਰ ਤਰਨਪਾਲ ਸਿੰਘ ਕੋਹਲੀ ਨੂੰ ਜ਼ਿਲ੍ਹਾ ਪਟਿਆਲਾ ਇਕਾਈ ਦਾ ਸੋਸ਼ਲ ਮੀਡੀਆ ਦਾ ਇੰਚਾਰਜ ਨਿਯੁਕਤ ਕੀਤਾ।
 ਇਸ ਮੌਕੇ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਉਨ੍ਹਾਂ ਦੇ ਸਮਰਥਕ ਵੱਡੀ ਗਿਣਤੀ ‘ਚ ਮੌਜੂਦ ਸਨ।  ਇਸ ਮੌਕੇ ਸ਼ਿਵ ਸੈਨਾ ਹਿੰਦੁਸਤਾਨ ਦੀ ਤਰਫ਼ੋਂ ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਸਲਾਹਕਾਰ ਸ੍ਰੀ ਹੇਮਰਾਜ ਗੋਇਲ, ਪਾਰਟੀ ਦੇ ਯੂਥ ਵਿੰਗ ਦੇ ਪੰਜਾਬ ਇੰਚਾਰਜ ਸ੍ਰੀ ਅਮਰਜੀਤ ਸਿੰਘ ਬੰਟੀ, ਪੰਜਾਬ ਜ਼ਿਲ੍ਹਾ ਇੰਚਾਰਜ਼ ਪਟਿਆਲਾ ਦੇ ਉਪ ਪ੍ਰਧਾਨ ਸ੍ਰੀ ਸ਼ਮਾ ਕਾਂਤ ਪਾਂਡੇ, ਸ੍ਰੀ ਹਿਤੇਸ਼ ਰਿੰਕੂ ਪੰਜਾਬ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਆਈ.ਟੀ ਸ਼ਾਖਾ, ਐਡਵੋਕੇਟ ਸ੍ਰੀ ਪੰਕਜ ਗੌੜ, ਪੰਜਾਬ ਪ੍ਰਧਾਨ ਹਿੰਦੁਸਤਾਨ ਐਡਵੋਕੇਟ ਲੀਗਲ ਸੈਨਾ, ਸ੍ਰੀ ਨੰਦਲਾਲ ਜਿਲ੍ਹਾ ਮੀਤ ਪ੍ਰਧਾਨ ਪਟਿਆਲਾ ਅਤੇ ਵੱਡੀ ਗਿਣਤੀ ਵਿੱਚ ਸਰਦਾਰ ਤਰਨਪਾਲ ਸਿੰਘ ਕੋਹਲੀ ਦੇ ਸਮਰਥਕ ਵੀ ਹਾਜ਼ਰ ਸਨ।

Leave a Reply

Your email address will not be published. Required fields are marked *