ਜ਼ਿਲ੍ਹਾ ਸ਼ਿਵ ਸੈਨਾ ਹਿੰਦੁਸਤਾਨ ਪਟਿਆਲਾ ਨਾਲ ਸਬੰਧਤ ਸਮੂਹ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਸਵਰਗੀ ਸ਼੍ਰੀ ਲਲਿਤ ਭਾਟੀਆ ਸਾਬਕਾ ਡੀਜੀਪੀ ਪੰਜਾਬ ਪੁਲਿਸ ਦੀ ਧਰਮ ਪਤਨੀ ਸ਼੍ਰੀਮਤੀ ਸਵਰਾਜ ਘੁੰਮਣ ਭਾਟੀਆ ਪ੍ਰਧਾਨ ਉਤਰੀ ਭਾਰਤ ਹਿੰਦੁਸਤਾਨ ਮਹਿਲਾ ਸੈਨਾ ਦੇ ਨਿਵਾਸ ਅਰਬਨ ਸਟੇਟ ਫੇਜ਼ 1 ਵਿਖੇ ਹੋਈ,
ਇਸ ਮੀਟਿੰਗ ਦੀ ਪ੍ਰਧਾਨਗੀ ਮਾਨਯੋਗ ਸ਼੍ਰੀ ਪਵਨ ਗੁਪਤਾ ਜੀ, ਰਾਸ਼ਟਰੀ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਨੇ ਕੀਤੀ। ਇਸ ਮੀਟਿੰਗ ਵਿੱਚ ਪਾਰਟੀ ਦੇ ਸੀਨੀਅਰ ਆਗੂ ਸ਼੍ਰੀਮਤੀ ਸਵਰਾਜ ਘੁੰਮਣ ਭਾਟੀਆ ਪ੍ਰਧਾਨ ਉੱਤਰੀ ਭਾਰਤ ਹਿੰਦੁਸਤਾਨ ਮਹਿਲਾ ਸੈਨਾ, ਸ਼੍ਰੀਮਤੀ ਕਾਂਤਾ ਬਾਂਸਲ ਉਪ ਪ੍ਰਧਾਨ ਉੱਤਰੀ ਭਾਰਤ ਹਿੰਦੁਸਤਾਨ ਮਹਿਲਾ ਸੈਨਾ, ਸ਼੍ਰੀ ਸ਼ਮਾਂ ਕਾਂਤ ਪਾਂਡੇ ਉਪ ਪ੍ਰਧਾਨ ਪੰਜਾਬ, ਇੰਚਾਰਜ ਉੱਤਰ ਪ੍ਰਦੇਸ਼, ਐਡਵੋਕੇਟ ਸ਼੍ਰੀ ਪੰਕਜ ਗੌਰ ਪੰਜਾਬ ਪ੍ਰਧਾਨ ਹਿੰਦੁਸਤਾਨ ਐਡਵੋਕੇਟ ਸੈਨਾ, ਸ਼੍ਰੀ ਅਮਰਜੀਤ ਬੰਟੀ ਪੰਜਾਬ ਇੰਚਾਰਜ ਹਿੰਦੁਸਤਾਨ ਯੁਵਾ ਸੈਨਾ, ਸ਼੍ਰੀ ਹਿਤੇਸ਼ ਰਿੰਕੂ ਪੰਜਾਬ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਆਈ.ਟੀ.ਸੈਨਾ, ਐਡਵੋਕੇਟ ਸ਼੍ਰੀ ਅਮਨ ਗਰਗ ਸੂਬਾ ਜਨਰਲ ਸਕੱਤਰ ਸ਼ਿਵ ਸੈਨਾ ਹਿੰਦੁਸਤਾਨ ਪੰਜਾਬ, ਸ਼੍ਰੀ ਕ੍ਰਿਸ਼ਨ ਕੁਮਾਰ ਗਾਬਾ ਪੰਜਾਬ ਪ੍ਰਧਾਨ ਹਿੰਦੁਸਤਾਨ ਵਪਾਰ ਸੈਨਾ, ਸ੍ਰੀ ਰਾਕੇਸ਼ ਕੁਮਾਰ ਜ਼ਿਲ੍ਹਾ ਮੀਤ ਪ੍ਰਧਾਨ ਪਟਿਆਲਾ, ਸ੍ਰੀ ਵਿਸ਼ਾਲ ਕੁਮਾਰ ਸ਼ਹਿਰੀ ਪ੍ਰਧਾਨ ਯੁਵਾ ਸੈਨਾ ਪਟਿਆਲਾ ਆਦਿ ਆਗੂ ਹਾਜ਼ਰ ਸਨ। ਇਸ ਮੀਟਿੰਗ ਵਿੱਚ ਹੇਠ ਲਿਖੇ ਵਿਸ਼ਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
1) ਸ਼੍ਰੀ ਖਾਟੂ ਸ਼ਿਆਮ ਜੀ ਦੀ ਹਾਲ ਹੀ ਵਿੱਚ ਨਾਭਾ ਨਿਸਾਨ ਯਾਤਰਾ ਦੌਰਾਨ ਮੁਸਲਿਮ ਬੱਚਿਆਂ ਵੱਲੋਂ ਤੇਜ਼ਾਬ ਦੇ ਹਮਲੇ ਕਾਰਨ ਪੈਦਾ ਹੋਈਆਂ ਗੰਭੀਰ ਗਤੀਵਿਧੀਆਂ ਅਤੇ ਸਥਿਤੀਆਂ ਬਾਰੇ ਚਰਚਾ ਅਤੇ ਅਗਲੇਰੀ ਕਾਰਵਾਈ ਲਈ ਸੁਝਾਅ।
2) ਪਟਿਆਲਾ ਨਗਰ ਨਿਗਮ ਚੋਣਾਂ ਸਬੰਧੀ ਪਾਰਟੀ ਦੀ ਰਣਨੀਤੀ ਬਾਰੇ ਵਿਚਾਰ।
3) ਜਿਲਾ ਪਟਿਆਲਾ ਵਿੱਚ ਸ਼ਿਵ ਸੈਨਾ ਹਿੰਦੁਸਤਾਨ ਦੀ ਜਥੇਬੰਦੀ ਨੂੰ ਹੋਰ ਮਜਬੂਤ ਕਰਨ ਅਤੇ ਹੋਰ ਤਿੱਖਾ ਕਰਨ ਸਬੰਧੀ ਵਿਚਾਰ ਵਟਾਂਦਰਾ।
4) ਸ਼੍ਰੀ ਕਾਲੀ ਮਾਤਾ ਮੰਦਿਰ ਪਟਿਆਲਾ ਅਤੇ ਹੋਰ ਇਤਿਹਾਸਕ ਪੁਰਾਤਨ ਮੰਦਰਾਂ ਦੇ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਚਰਚਾ।
5) ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਸਬੰਧੀ ਵਿਕਾਸ, ਕਾਨੂੰਨ ਵਿਵਸਥਾ ਅਤੇ ਭ੍ਰਿਸ਼ਟਾਚਾਰ ਸਬੰਧੀ ਵਿਚਾਰ-ਵਟਾਂਦਰਾ।
ਜ਼ਿਲ੍ਹਾ ਸ਼ਿਵ ਸੈਨਾ ਹਿੰਦੁਸਤਾਨ ਪਟਿਆਲਾ ਦੇ ਸਮੂਹ ਆਗੂਆਂ ਨੇ ਉਪਰੋਕਤ ਵਿਸ਼ਿਆਂ ‘ਤੇ ਚਰਚਾ ਕੀਤੀ | ਇਨ੍ਹਾਂ ਸਾਰੇ ਵਿਸ਼ਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਪਾਰਟੀ ਨੇ ਆਪਣੀ ਰਣਨੀਤੀ ਬਣਾਈ ਅਤੇ ਫੈਸਲਾ ਕੀਤਾ ਕਿ ਆਉਣ ਵਾਲੇ ਸਮੇਂ ‘ਚ ਪਾਰਟੀ ਇਨ੍ਹਾਂ ਸਾਰੇ ਵਿਸ਼ਿਆਂ ‘ਤੇ ਆਪਣੀਆਂ ਸਰਗਰਮੀਆਂ ਤੇਜ਼ ਕਰੇਗੀ।
ਇਸ ਮੀਟਿੰਗ ਤੋਂ ਬਾਅਦ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਪਵਨ ਗੁਪਤਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਾਭਾ ਵਿਖੇ ਵਾਪਰੀ ਘਟਨਾ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਪਟਿਆਲਾ ਪੁਲਿਸ ਨੇ ਇਸ ਮਾਮਲੇ ‘ਤੇ ਬੜੀ ਤੇਜ਼ੀ ਨਾਲ ਕਾਰਵਾਈ ਕੀਤੀ ਹੈ ਪਰ ਫਿਰ ਵੀ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਲੋੜ ਹੈ ਅਤੇ ਫੜੇ ਗਏ ਦੋਸ਼ੀਆਂ ਪਿੱਛੇ ਹੋਰ ਕਿਹੜੀਆਂ ਸਾਜ਼ਿਸ਼ਾਂ ਸਨ ਜੋ ਕਿ ਆਪਣੀਆਂ ਕਾਰਵਾਈਆਂ ਨਾਲ ਪੰਜਾਬ ਦੀ ਅਮਨ-ਸ਼ਾਂਤੀ ਨੂੰ ਢਾਹ ਲਾਉਣਾ ਚਾਹੁੰਦੇ ਸਨ ਤਾਂ ਜੋ ਪੰਜਾਬ ਸਰਕਾਰ ਨੂੰ ਬਦਨਾਮ ਕੀਤਾ ਜਾ ਸਕੇ। ਉਨ੍ਹਾਂ ਸਾਜਿਸ਼ ਕਰਤਾ ਸ਼ਕਤੀਆਂ ਦਾ ਪਤਾ ਲਗਾਇਆ ਜਾਵੇ ਅਤੇ ਪੀੜਤ ਔਰਤਾਂ ਨੂੰ ਕਾਨੂੰਨ ਅਨੁਸਾਰ ਮੁਆਵਜ਼ਾ ਦਿੱਤਾ ਜਾਵੇ। ਇਸ ਸਬੰਧੀ ਪੀੜਤ ਪਰਿਵਾਰ ਨਾਲ ਸੰਪਰਕ ਕੀਤਾ ਜਾਵੇਗਾ। ਇਸ ਸਬੰਧੀ ਡੀਸੀ ਪਟਿਆਲਾ ਨੂੰ ਮੰਗ ਪੱਤਰ ਵੀ ਦਿੱਤਾ ਜਾਵੇਗਾ।
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਹਿੰਦੁਸਤਾਨ ਪੰਜਾਬ ਵਿਚ ਹੋਣ ਵਾਲੀਆਂ ਸਾਰੀਆਂ ਨਗਰ ਨਿਗਮ ਚੋਣਾਂ ਵਿਚ ਸਰਗਰਮੀ ਨਾਲ ਹਿੱਸਾ ਲਵੇਗੀ ਅਤੇ ਪਟਿਆਲਾ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਥਾਨਕ ਇਕਾਈ ਨੇ ਫੈਸਲਾ ਕੀਤਾ ਹੈ ਕਿ ਉਹ ਘੱਟੋ-ਘੱਟ 20 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ ਅਤੇ ਚੋਣਾਂ ਪੂਰੀ ਤਾਕਤ ਨਾਲ ਲੜੇਗੀ | ਨਗਰ ਨਿਗਮ ਪਟਿਆਲਾ ਦੀਆਂ ਚੋਣਾਂ ਜ਼ੋਰਦਾਰ ਢੰਗ ਨਾਲ ਲੜੀਆਂ ਜਾਣਗੀਆਂ। ਪਾਰਟੀ ਨੇ ਅੱਜ ਦੀ ਮੀਟਿੰਗ ਵਿੱਚ ਸਥਾਨਕ ਲੀਡਰਸ਼ਿਪ ਨੂੰ ਇਸ ਮਾਮਲੇ ਵਿੱਚ ਜ਼ੋਰਦਾਰ ਤਿਆਰੀਆਂ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਸ਼੍ਰੀ ਪਵਨ ਗੁਪਤਾ ਜੀ ਨੇ ਪਟਿਆਲਾ ਦੇ ਪ੍ਰਸਿੱਧ ਧਾਰਮਿਕ ਸਥਾਨ ਸ਼੍ਰੀ ਕਾਲੀ ਮਾਤਾ ਮੰਦਿਰ ਦੀ ਪ੍ਰਬੰਧਕੀ ਪ੍ਰਣਾਲੀ ਬਾਰੇ ਦੱਸਿਆ ਕਿ ਕੁਝ ਕਮਜ਼ੋਰੀਆਂ ਹਨ ਅਤੇ ਕੁਝ ਸਵਾਰਥੀ ਲੋਕ ਇਸ ਧਾਰਮਿਕ ਸਥਾਨ ਦੇ ਨਾਮ ਨੂੰ ਆਪਣੇ ਸਵਾਰਥ ਲਈ ਵਰਤ ਰਹੇ ਹਨ।ਇਸ ਮਾਮਲੇ ਵਿੱਚ ਸ਼ਿਵ ਸੈਨਾ ਹਿੰਦੁਸਤਾਨ ਸਾਰੇ ਹਿੰਦੂ ਸੰਗਠਨ ਵਿਚਾਰ ਬਟਾਂਦਰਾ ਕਰਕੇ ਇਸ ਦੇ ਹੱਲ ਲਈ ਉਹ ਜਲਦ ਹੀ ਪੰਜਾਬ ਸਰਕਾਰ ਅਤੇ ਸਥਾਨਕ ਵਿਧਾਇਕ ਨੂੰ ਮਿਲ ਕੇ ਇਸ ਮਾਮਲੇ ‘ਤੇ ਕਾਰਵਾਈ ਦੀ ਮੰਗ ਕਰਨਗੇ।
ਉਨ੍ਹਾਂ ਕਿਹਾ ਕਿ ਸ੍ਰੀ ਕਾਲੀ ਮਾਤਾ ਮੰਦਿਰ ਪਟਿਆਲਾ ਦੀ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਇਸ ਪ੍ਰਕਾਰ ਕੀਤੇ ਜਾਣ ਤਾਂ ਜੋ ਆਮ ਸ਼ਰਧਾਲੂਆਂ ਨੂੰ ਮੱਥਾ ਟੇਕਣ ਅਤੇ ਆਉਣ ਜਾਣ ਵਿੱਚ ਕਿਸੇ ਕਿਸਮ ਦੇ ਡਰ ਜਾਂ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਪ੍ਰਸ਼ਾਸਨ ਨਾਲ ਮੀਟਿੰਗ ਕਰਕੇ ਇਸ ਸਬੰਧੀ ਸੁਝਾਅ ਦਿੱਤੇ ਜਾਣਗੇ ਤਾਂ ਜੋ ਸ੍ਰੀ ਕਾਲੀ ਮਾਤਾ ਮੰਦਿਰ ਦੀ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰਨ ਦੇ ਨਾਲ ਨਾਲ ਸ਼ਰਧਾਲੂਆਂ ਲਈ ਬਹੁਤ ਹੀ ਸੁੰਦਰ ਅਤੇ ਵਧੀਆ ਮਾਹੌਲ ਸਿਰਜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸ਼੍ਰੀ ਕਾਲੀ ਮਾਤਾ ਮੰਦਿਰ ਦੀ ਪ੍ਰਬੰਧਕੀ ਸਲਾਹਕਾਰ ਕਮੇਟੀ ਵੱਲੋਂ ਬਹੁਤ ਹੀ ਵਧੀਆ ਅਤੇ ਸ਼ਾਨਦਾਰ ਕੰਮ ਕੀਤਾ ਜਾ ਰਿਹਾ ਹੈ, ਪਿਛਲੇ ਦੋ ਸਾਲਾਂ ਤੋਂ ਨਵਰਾਤਰੇ ਦੌਰਾਨ ਬਹੁਤ ਹੀ ਸੁੰਦਰ ਸਜਾਵਟ ਅਤੇ ਪ੍ਰਬੰਧ ਕੀਤੇ ਜਾ ਰਹੇ ਹਨ ਜੋ ਕਿ ਸ਼ਲਾਘਾਯੋਗ ਹਨ। ਅਜਿਹਾ ਪ੍ਰਬੰਧ ਪਹਿਲਾਂ ਕਦੇ ਵੀ ਨਹੀਂ ਕੀਤੇ ਗਏ ਸ਼ਿਵ ਸੈਨਾ ਹਿੰਦੁਸਤਾਨ ਇਸ ਤਰਾ ਦੇ ਪ੍ਰਬੰਧਾਂ ਦੀ ਜੋਰਦਾਰ ਸਲਾਘਾ ਕਰਦੀ ਹੈ।
ਉਹਨਾਂ ਦੱਸਿਆ ਕਿ ਪਾਰਟੀ ਮੀਟਿੰਗ ਵਿੱਚ ਸ਼ਿਵ ਸੈਨਾ ਹਿੰਦੁਸਤਾਨ ਨੇ ਖਾਲਿਸਤਾਨੀ ਅੱਤਵਾਦੀ ਸਮਰਥਕਾਂ ਵੱਲੋਂ ਕੈਨੇਡਾ ਵਿੱਚ ਇੱਕ ਹਿੰਦੂ ਮੰਦਿਰ ਦੇ ਬਾਹਰ ਘੇਰਾਬੰਦੀ ਦੇ ਨਾਂ ‘ਤੇ ਕੀਤੀ ਜਾ ਰਹੀ ਗੁੰਡਾਗਰਦੀ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਕੈਨੇਡਾ ਦੇ ਹਿੰਦੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਖਾਲਿਸਤਾਨੀ ਅੱਤਵਾਦੀ ਸਮਰਥਕਾਂ ਦੀ ਇਸ ਗੁੰਡਾਗਰਦੀ ਨੂੰ ਬੰਦ ਕਰਨ ਜੋਰਦਾਰ ਢੰਗ ਨਾਲ ਅੱਗੇ ਆਉਣ। ਹਿੰਦੂ ਸਮਾਜ ਮੰਦਰਾਂ ਦੇ ਬਾਹਰ ਇਸ ਤਰ੍ਹਾਂ ਦੀ ਗੁੰਡਾਗਰਦੀ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕਰੇਗਾ।
ਸ਼ਿਵ ਸੈਨਾ ਹਿੰਦੁਸਤਾਨ ਪਟਿਆਲਾ ਦੀ ਮੀਟਿੰਗ ਦੌਰਾਨ ਬੀਤੇ ਦਿਨ ਅਮਰੀਕਾ ਦੇ ਨਿਊਯਾਰਕ ਦੇ ਇੱਕ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਮੌਕੇ ਮੱਥਾ ਟੇਕਣ ਗਏ ਭਾਰਤੀ ਰਾਜਦੂਤ ਸਰਦਾਰ ਤਰਨਜੀਤ ਸਿੰਘ ਸੰਧੂ ਨੂੰ ਕੁਝ ਖਾਲਿਸਤਾਨੀ ਅੱਤਵਾਦੀ ਸਮਰਥਕਾਂ ਵੱਲੋਂ ਧੱਕੇ ਮਾਰਨ ਦੀ ਘਟਨਾ ਸਾਹਮਣੇ ਆਈ ਹੈ। ਸ਼ਿਵ ਸੈਨਾ ਹਿੰਦੁਸਤਾਨ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਅਤੇ ਆਮ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਗੁਰਦੁਆਰਾ ਸਾਹਿਬ ਜੀ ਦੀ ਮਰਿਆਦਾ ਬਹਾਲ ਕਰਨ ਲਈ ਅੱਗੇ ਆਉਣ ਅਤੇ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਨਾਲ ਦੁਰਵਿਵਹਾਰ ਕਰਨ ਵਾਲੀਆਂ ਅਜਿਹੀਆਂ ਸਿੱਖ ਵਿਰੋਧੀ ਤਾਕਤਾਂ ਦਾ ਸਖ਼ਤ ਵਿਰੋਧ ਕਰਨ।ਤਾਂ ਜੋ ਕਿਸੇ ਵੀ ਵਿਚਾਰਧਾਰਾ ਦਾ ਵਿਅਕਤੀ ਹੋਵੇ। ਉਹ ਬਿਨਾਂ ਕਿਸੇ ਡਰ ਦੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਜਾ ਸਕਣ।
ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਦੀਆਂ ਸਮੂਹ ਹਿੰਦੂ ਜਥੇਬੰਦੀਆਂ ਨਾਲ ਹਿੰਦੂ ਸਮਾਜ ਦੀਆਂ ਪ੍ਰਮੁੱਖ ਮੰਗਾਂ ਬਾਰੇ ਵਿਚਾਰ ਵਟਾਂਦਰਾ ਕਰਕੇ ਪੰਜਾਬ ਪੱਧਰ ’ਤੇ ਵੱਡਾ ਪ੍ਰੋਗਰਾਮ ਉਲੀਕਿਆ ਜਾਵੇਗਾ।